ਰਾਗੁ ਆਸਾ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਉਤਰਿ ਅਵਘਟਿ ਸਰਵਰਿ ਨੑਾਵੈ

ਬਕੈ ਬੋਲੈ ਹਰਿ ਗੁਣ ਗਾਵੈ

ਜਲੁ ਆਕਾਸੀ ਸੁੰਨਿ ਸਮਾਵੈ

ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥੧॥

ਐਸਾ ਗਿਆਨੁ ਸੁਨਹੁ ਅਭ ਮੋਰੇ

ਭਰਿਪੁਰਿ ਧਾਰਿ ਰਹਿਆ ਸਭ ਠਉਰੇ ॥੧॥ ਰਹਾਉ

ਸਚੁ ਬ੍ਰਤੁ ਨੇਮੁ ਕਾਲੁ ਸੰਤਾਵੈ

ਸਤਿਗੁਰ ਸਬਦਿ ਕਰੋਧੁ ਜਲਾਵੈ

ਗਗਨਿ ਨਿਵਾਸਿ ਸਮਾਧਿ ਲਗਾਵੈ

ਪਾਰਸੁ ਪਰਸਿ ਪਰਮ ਪਦੁ ਪਾਵੈ ॥੨॥

ਸਚੁ ਮਨ ਕਾਰਣਿ ਤਤੁ ਬਿਲੋਵੈ

ਸੁਭਰ ਸਰਵਰਿ ਮੈਲੁ ਧੋਵੈ

ਜੈ ਸਿਉ ਰਾਤਾ ਤੈਸੋ ਹੋਵੈ

ਆਪੇ ਕਰਤਾ ਕਰੇ ਸੁ ਹੋਵੈ ॥੩॥

ਗੁਰ ਹਿਵ ਸੀਤਲੁ ਅਗਨਿ ਬੁਝਾਵੈ

ਸੇਵਾ ਸੁਰਤਿ ਬਿਭੂਤ ਚੜਾਵੈ

ਦਰਸਨੁ ਆਪਿ ਸਹਜ ਘਰਿ ਆਵੈ

ਨਿਰਮਲ ਬਾਣੀ ਨਾਦੁ ਵਜਾਵੈ ॥੪॥

ਅੰਤਰਿ ਗਿਆਨੁ ਮਹਾ ਰਸੁ ਸਾਰਾ

ਤੀਰਥ ਮਜਨੁ ਗੁਰ ਵੀਚਾਰਾ

ਅੰਤਰਿ ਪੂਜਾ ਥਾਨੁ ਮੁਰਾਰਾ

ਜੋਤੀ ਜੋਤਿ ਮਿਲਾਵਣਹਾਰਾ ॥੫॥

ਰਸਿ ਰਸਿਆ ਮਤਿ ਏਕੈ ਭਾਇ

ਤਖਤ ਨਿਵਾਸੀ ਪੰਚ ਸਮਾਇ

ਕਾਰ ਕਮਾਈ ਖਸਮ ਰਜਾਇ

ਅਵਿਗਤ ਨਾਥੁ ਲਖਿਆ ਜਾਇ ॥੬॥

ਜਲ ਮਹਿ ਉਪਜੈ ਜਲ ਤੇ ਦੂਰਿ

ਜਲ ਮਹਿ ਜੋਤਿ ਰਹਿਆ ਭਰਪੂਰਿ

ਕਿਸੁ ਨੇੜੈ ਕਿਸੁ ਆਖਾ ਦੂਰਿ

ਨਿਧਿ ਗੁਣ ਗਾਵਾ ਦੇਖਿ ਹਦੂਰਿ ॥੭॥

ਅੰਤਰਿ ਬਾਹਰਿ ਅਵਰੁ ਕੋਇ

ਜੋ ਤਿਸੁ ਭਾਵੈ ਸੋ ਫੁਨਿ ਹੋਇ

ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ

ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥

ਆਸਾ ਮਹਲਾ

ਸਭਿ ਜਪ ਸਭਿ ਤਪ ਸਭ ਚਤੁਰਾਈ

ਊਝੜਿ ਭਰਮੈ ਰਾਹਿ ਪਾਈ

ਬਿਨੁ ਬੂਝੇ ਕੋ ਥਾਇ ਪਾਈ

ਨਾਮ ਬਿਹੂਣੈ ਮਾਥੇ ਛਾਈ ॥੧॥

ਸਾਚ ਧਣੀ ਜਗੁ ਆਇ ਬਿਨਾਸਾ

ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ

ਜਗੁ ਮੋਹਿ ਬਾਧਾ ਬਹੁਤੀ ਆਸਾ

ਗੁਰਮਤੀ ਇਕਿ ਭਏ ਉਦਾਸਾ

ਅੰਤਰਿ ਨਾਮੁ ਕਮਲੁ ਪਰਗਾਸਾ

ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥

ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ

ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ

ਬਿਰਥਾ ਜਨਮੁ ਗਵਾਇਆ ਬਾਜੀ ਹਾਰੀ

ਸਤਿਗੁਰੁ ਸੇਵੇ ਕਰਣੀ ਸਾਰੀ ॥੩॥

ਬਾਹਰਹੁ ਹਉਮੈ ਕਹੈ ਕਹਾਏ

ਅੰਦਰਹੁ ਮੁਕਤੁ ਲੇਪੁ ਕਦੇ ਲਾਏ

ਮਾਇਆ ਮੋਹੁ ਗੁਰ ਸਬਦਿ ਜਲਾਏ

ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥

ਧਾਵਤੁ ਰਾਖੈ ਠਾਕਿ ਰਹਾਏ

ਸਿਖ ਸੰਗਤਿ ਕਰਮਿ ਮਿਲਾਏ

ਗੁਰ ਬਿਨੁ ਭੂਲੋ ਆਵੈ ਜਾਏ

ਨਦਰਿ ਕਰੇ ਸੰਜੋਗਿ ਮਿਲਾਏ ॥੫॥

ਰੂੜੋ ਕਹਉ ਕਹਿਆ ਜਾਈ

ਅਕਥ ਕਥਉ ਨਹ ਕੀਮਤਿ ਪਾਈ

ਸਭ ਦੁਖ ਤੇਰੇ ਸੂਖ ਰਜਾਈ

ਸਭਿ ਦੁਖ ਮੇਟੇ ਸਾਚੈ ਨਾਈ ॥੬॥

ਕਰ ਬਿਨੁ ਵਾਜਾ ਪਗ ਬਿਨੁ ਤਾਲਾ

ਜੇ ਸਬਦੁ ਬੁਝੈ ਤਾ ਸਚੁ ਨਿਹਾਲਾ

ਅੰਤਰਿ ਸਾਚੁ ਸਭੇ ਸੁਖ ਨਾਲਾ

ਨਦਰਿ ਕਰੇ ਰਾਖੈ ਰਖਵਾਲਾ ॥੭॥

ਤ੍ਰਿਭਵਣ ਸੂਝੈ ਆਪੁ ਗਵਾਵੈ

ਬਾਣੀ ਬੂਝੈ ਸਚਿ ਸਮਾਵੈ

ਸਬਦੁ ਵੀਚਾਰੇ ਏਕ ਲਿਵ ਤਾਰਾ

ਨਾਨਕ ਧੰਨੁ ਸਵਾਰਣਹਾਰਾ ॥੮॥੨॥