ਆਸਾ ਮਹਲਾ

ਲੇਖ ਅਸੰਖ ਲਿਖਿ ਲਿਖਿ ਮਾਨੁ

ਮਨਿ ਮਾਨਿਐ ਸਚੁ ਸੁਰਤਿ ਵਖਾਨੁ

ਕਥਨੀ ਬਦਨੀ ਪੜਿ ਪੜਿ ਭਾਰੁ

ਲੇਖ ਅਸੰਖ ਅਲੇਖੁ ਅਪਾਰੁ ॥੧॥

ਐਸਾ ਸਾਚਾ ਤੂੰ ਏਕੋ ਜਾਣੁ

ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ

ਮਾਇਆ ਮੋਹਿ ਜਗੁ ਬਾਧਾ ਜਮਕਾਲਿ

ਬਾਂਧਾ ਛੂਟੈ ਨਾਮੁ ਸਮੑਾਲਿ

ਗੁਰੁ ਸੁਖਦਾਤਾ ਅਵਰੁ ਭਾਲਿ

ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥

ਸਬਦਿ ਮਰੈ ਤਾਂ ਏਕ ਲਿਵ ਲਾਏ

ਅਚਰੁ ਚਰੈ ਤਾਂ ਭਰਮੁ ਚੁਕਾਏ

ਜੀਵਨ ਮੁਕਤੁ ਮਨਿ ਨਾਮੁ ਵਸਾਏ

ਗੁਰਮੁਖਿ ਹੋਇ ਸਚਿ ਸਮਾਏ ॥੩॥

ਜਿਨਿ ਧਰ ਸਾਜੀ ਗਗਨੁ ਅਕਾਸੁ

ਜਿਨਿ ਸਭ ਥਾਪੀ ਥਾਪਿ ਉਥਾਪਿ

ਸਰਬ ਨਿਰੰਤਰਿ ਆਪੇ ਆਪਿ

ਕਿਸੈ ਪੂਛੇ ਬਖਸੇ ਆਪਿ ॥੪॥

ਤੂ ਪੁਰੁ ਸਾਗਰੁ ਮਾਣਕ ਹੀਰੁ

ਤੂ ਨਿਰਮਲੁ ਸਚੁ ਗੁਣੀ ਗਹੀਰੁ

ਸੁਖੁ ਮਾਨੈ ਭੇਟੈ ਗੁਰ ਪੀਰੁ

ਏਕੋ ਸਾਹਿਬੁ ਏਕੁ ਵਜੀਰੁ ॥੫॥

ਜਗੁ ਬੰਦੀ ਮੁਕਤੇ ਹਉ ਮਾਰੀ

ਜਗਿ ਗਿਆਨੀ ਵਿਰਲਾ ਆਚਾਰੀ

ਜਗਿ ਪੰਡਿਤੁ ਵਿਰਲਾ ਵੀਚਾਰੀ

ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥

ਜਗੁ ਦੁਖੀਆ ਸੁਖੀਆ ਜਨੁ ਕੋਇ

ਜਗੁ ਰੋਗੀ ਭੋਗੀ ਗੁਣ ਰੋਇ

ਜਗੁ ਉਪਜੈ ਬਿਨਸੈ ਪਤਿ ਖੋਇ

ਗੁਰਮੁਖਿ ਹੋਵੈ ਬੂਝੈ ਸੋਇ ॥੭॥

ਮਹਘੋ ਮੋਲਿ ਭਾਰਿ ਅਫਾਰੁ

ਅਟਲ ਅਛਲੁ ਗੁਰਮਤੀ ਧਾਰੁ

ਭਾਇ ਮਿਲੈ ਭਾਵੈ ਭਇਕਾਰੁ

ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥

ਆਸਾ ਮਹਲਾ

ਏਕੁ ਮਰੈ ਪੰਚੇ ਮਿਲਿ ਰੋਵਹਿ

ਹਉਮੈ ਜਾਇ ਸਬਦਿ ਮਲੁ ਧੋਵਹਿ

ਸਮਝਿ ਸੂਝਿ ਸਹਜ ਘਰਿ ਹੋਵਹਿ

ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥

ਕਉਣੁ ਮਰੈ ਕਉਣੁ ਰੋਵੈ ਓਹੀ

ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ

ਮੂਏ ਕਉ ਰੋਵੈ ਦੁਖੁ ਕੋਇ

ਸੋ ਰੋਵੈ ਜਿਸੁ ਬੇਦਨ ਹੋਇ

ਜਿਸੁ ਬੀਤੀ ਜਾਣੈ ਪ੍ਰਭ ਸੋਇ

ਆਪੇ ਕਰਤਾ ਕਰੇ ਸੁ ਹੋਇ ॥੨॥

ਜੀਵਤ ਮਰਣਾ ਤਾਰੇ ਤਰਣਾ

ਜੈ ਜਗਦੀਸ ਪਰਮ ਗਤਿ ਸਰਣਾ

ਹਉ ਬਲਿਹਾਰੀ ਸਤਿਗੁਰ ਚਰਣਾ

ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥

ਨਿਰਭਉ ਆਪਿ ਨਿਰੰਤਰਿ ਜੋਤਿ

ਬਿਨੁ ਨਾਵੈ ਸੂਤਕੁ ਜਗਿ ਛੋਤਿ

ਦੁਰਮਤਿ ਬਿਨਸੈ ਕਿਆ ਕਹਿ ਰੋਤਿ

ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥

ਮੂਏ ਕਉ ਸਚੁ ਰੋਵਹਿ ਮੀਤ

ਤ੍ਰੈ ਗੁਣ ਰੋਵਹਿ ਨੀਤਾ ਨੀਤ

ਦੁਖੁ ਸੁਖੁ ਪਰਹਰਿ ਸਹਜਿ ਸੁਚੀਤ

ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥

ਭੀਤਰਿ ਏਕੁ ਅਨੇਕ ਅਸੰਖ

ਕਰਮ ਧਰਮ ਬਹੁ ਸੰਖ ਅਸੰਖ

ਬਿਨੁ ਭੈ ਭਗਤੀ ਜਨਮੁ ਬਿਰੰਥ

ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥

ਆਪਿ ਮਰੈ ਮਾਰੇ ਭੀ ਆਪਿ

ਆਪਿ ਉਪਾਏ ਥਾਪਿ ਉਥਾਪਿ

ਸ੍ਰਿਸਟਿ ਉਪਾਈ ਜੋਤੀ ਤੂ ਜਾਤਿ

ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥

ਸੂਤਕੁ ਅਗਨਿ ਭਖੈ ਜਗੁ ਖਾਇ

ਸੂਤਕੁ ਜਲਿ ਥਲਿ ਸਭ ਹੀ ਥਾਇ

ਨਾਨਕ ਸੂਤਕਿ ਜਨਮਿ ਮਰੀਜੈ

ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥