ਰਾਗੁ ਆਸਾ ਮਹਲਾ

ਆਪੁ ਵੀਚਾਰੈ ਸੁ ਪਰਖੇ ਹੀਰਾ

ਏਕ ਦ੍ਰਿਸਟਿ ਤਾਰੇ ਗੁਰ ਪੂਰਾ

ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥

ਐਸਾ ਸਾਹੁ ਸਰਾਫੀ ਕਰੈ

ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ

ਪੂੰਜੀ ਨਾਮੁ ਨਿਰੰਜਨ ਸਾਰੁ

ਨਿਰਮਲੁ ਸਾਚਿ ਰਤਾ ਪੈਕਾਰੁ

ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥

ਆਸਾ ਮਨਸਾ ਸਬਦਿ ਜਲਾਏ

ਰਾਮ ਨਰਾਇਣੁ ਕਹੈ ਕਹਾਏ

ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥

ਕੰਚਨ ਕਾਇਆ ਜੋਤਿ ਅਨੂਪੁ

ਤ੍ਰਿਭਵਣ ਦੇਵਾ ਸਗਲ ਸਰੂਪੁ

ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥

ਪੰਚ ਤੀਨਿ ਨਵ ਚਾਰਿ ਸਮਾਵੈ

ਧਰਣਿ ਗਗਨੁ ਕਲ ਧਾਰਿ ਰਹਾਵੈ

ਬਾਹਰਿ ਜਾਤਉ ਉਲਟਿ ਪਰਾਵੈ ॥੫॥

ਮੂਰਖੁ ਹੋਇ ਆਖੀ ਸੂਝੈ

ਜਿਹਵਾ ਰਸੁ ਨਹੀ ਕਹਿਆ ਬੂਝੈ

ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥

ਊਤਮ ਸੰਗਤਿ ਊਤਮੁ ਹੋਵੈ

ਗੁਣ ਕਉ ਧਾਵੈ ਅਵਗਣ ਧੋਵੈ

ਬਿਨੁ ਗੁਰ ਸੇਵੇ ਸਹਜੁ ਹੋਵੈ ॥੭॥

ਹੀਰਾ ਨਾਮੁ ਜਵੇਹਰ ਲਾਲੁ

ਮਨੁ ਮੋਤੀ ਹੈ ਤਿਸ ਕਾ ਮਾਲੁ

ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥

ਆਸਾ ਮਹਲਾ

ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ

ਗੁਰਮੁਖਿ ਮਹਲੀ ਮਹਲੁ ਪਛਾਨੁ

ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥

ਐਸੇ ਪ੍ਰੇਮ ਭਗਤਿ ਵੀਚਾਰੀ

ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ

ਅਹਿਨਿਸਿ ਨਿਰਮਲੁ ਥਾਨਿ ਸੁਥਾਨੁ

ਤੀਨ ਭਵਨ ਨਿਹਕੇਵਲ ਗਿਆਨੁ

ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥

ਸਾਚਾ ਹਰਖੁ ਨਾਹੀ ਤਿਸੁ ਸੋਗੁ

ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ

ਪੰਚ ਸਮਾਈ ਸੁਖੀ ਸਭੁ ਲੋਗੁ ॥੩॥

ਸਗਲੀ ਜੋਤਿ ਤੇਰਾ ਸਭੁ ਕੋਈ

ਆਪੇ ਜੋੜਿ ਵਿਛੋੜੇ ਸੋਈ

ਆਪੇ ਕਰਤਾ ਕਰੇ ਸੁ ਹੋਈ ॥੪॥

ਢਾਹਿ ਉਸਾਰੇ ਹੁਕਮਿ ਸਮਾਵੈ

ਹੁਕਮੋ ਵਰਤੈ ਜੋ ਤਿਸੁ ਭਾਵੈ

ਗੁਰ ਬਿਨੁ ਪੂਰਾ ਕੋਇ ਪਾਵੈ ॥੫॥

ਬਾਲਕ ਬਿਰਧਿ ਸੁਰਤਿ ਪਰਾਨਿ

ਭਰਿ ਜੋਬਨਿ ਬੂਡੈ ਅਭਿਮਾਨਿ

ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥

ਜਿਸ ਕਾ ਅਨੁ ਧਨੁ ਸਹਜਿ ਜਾਨਾ

ਭਰਮਿ ਭੁਲਾਨਾ ਫਿਰਿ ਪਛੁਤਾਨਾ

ਗਲਿ ਫਾਹੀ ਬਉਰਾ ਬਉਰਾਨਾ ॥੭॥

ਬੂਡਤ ਜਗੁ ਦੇਖਿਆ ਤਉ ਡਰਿ ਭਾਗੇ

ਸਤਿਗੁਰਿ ਰਾਖੇ ਸੇ ਵਡਭਾਗੇ

ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥