ਆਸਾ ਮਹਲਾ

ਗਾਵਹਿ ਗੀਤੇ ਚੀਤਿ ਅਨੀਤੇ

ਰਾਗ ਸੁਣਾਇ ਕਹਾਵਹਿ ਬੀਤੇ

ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥

ਕਹਾ ਚਲਹੁ ਮਨ ਰਹਹੁ ਘਰੇ

ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ

ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ

ਲਬੁ ਲੋਭੁ ਅਹੰਕਾਰੁ ਸੁ ਪੀਰਾ

ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥

ਅੰਤਰਿ ਨਾਵਣੁ ਸਾਚੁ ਪਛਾਣੈ

ਅੰਤਰ ਕੀ ਗਤਿ ਗੁਰਮੁਖਿ ਜਾਣੈ

ਸਾਚ ਸਬਦ ਬਿਨੁ ਮਹਲੁ ਪਛਾਣੈ ॥੩॥

ਨਿਰੰਕਾਰ ਮਹਿ ਆਕਾਰੁ ਸਮਾਵੈ

ਅਕਲ ਕਲਾ ਸਚੁ ਸਾਚਿ ਟਿਕਾਵੈ

ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥

ਜਹਾਂ ਨਾਮੁ ਮਿਲੈ ਤਹ ਜਾਉ

ਗੁਰ ਪਰਸਾਦੀ ਕਰਮ ਕਮਾਉ

ਨਾਮੇ ਰਾਤਾ ਹਰਿ ਗੁਣ ਗਾਉ ॥੫॥

ਗੁਰ ਸੇਵਾ ਤੇ ਆਪੁ ਪਛਾਤਾ

ਅੰਮ੍ਰਿਤ ਨਾਮੁ ਵਸਿਆ ਸੁਖਦਾਤਾ

ਅਨਦਿਨੁ ਬਾਣੀ ਨਾਮੇ ਰਾਤਾ ॥੬॥

ਮੇਰਾ ਪ੍ਰਭੁ ਲਾਏ ਤਾ ਕੋ ਲਾਗੈ

ਹਉਮੈ ਮਾਰੇ ਸਬਦੇ ਜਾਗੈ

ਐਥੈ ਓਥੈ ਸਦਾ ਸੁਖੁ ਆਗੈ ॥੭॥

ਮਨੁ ਚੰਚਲੁ ਬਿਧਿ ਨਾਹੀ ਜਾਣੈ

ਮਨਮੁਖਿ ਮੈਲਾ ਸਬਦੁ ਪਛਾਣੈ

ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥

ਹਰਿ ਜੀਉ ਆਗੈ ਕਰੀ ਅਰਦਾਸਿ

ਸਾਧੂ ਜਨ ਸੰਗਤਿ ਹੋਇ ਨਿਵਾਸੁ

ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥

ਕਰਿ ਬੀਚਾਰੁ ਆਚਾਰੁ ਪਰਾਤਾ

ਸਤਿਗੁਰ ਬਚਨੀ ਏਕੋ ਜਾਤਾ

ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥

ਆਸਾ ਮਹਲਾ

ਮਨੁ ਮੈਗਲੁ ਸਾਕਤੁ ਦੇਵਾਨਾ

ਬਨ ਖੰਡਿ ਮਾਇਆ ਮੋਹਿ ਹੈਰਾਨਾ

ਇਤ ਉਤ ਜਾਹਿ ਕਾਲ ਕੇ ਚਾਪੇ

ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥

ਬਿਨੁ ਗੁਰਸਬਦੈ ਮਨੁ ਨਹੀ ਠਉਰਾ

ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ

ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ

ਬਿਨੁ ਸਮਝੇ ਜਮ ਕਾ ਦੁਖੁ ਸਹਸੀ

ਆਪੇ ਬਖਸੇ ਸਤਿਗੁਰੁ ਮੇਲੈ

ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥

ਇਹੁ ਮਨੁ ਕਰਮਾ ਇਹੁ ਮਨੁ ਧਰਮਾ

ਇਹੁ ਮਨੁ ਪੰਚ ਤਤੁ ਤੇ ਜਨਮਾ

ਸਾਕਤੁ ਲੋਭੀ ਇਹੁ ਮਨੁ ਮੂੜਾ

ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥

ਗੁਰਮੁਖਿ ਮਨੁ ਅਸਥਾਨੇ ਸੋਈ

ਗੁਰਮੁਖਿ ਤ੍ਰਿਭਵਣਿ ਸੋਝੀ ਹੋਈ

ਇਹੁ ਮਨੁ ਜੋਗੀ ਭੋਗੀ ਤਪੁ ਤਾਪੈ

ਗੁਰਮੁਖਿ ਚੀਨੑੈ ਹਰਿ ਪ੍ਰਭੁ ਆਪੈ ॥੪॥

ਮਨੁ ਬੈਰਾਗੀ ਹਉਮੈ ਤਿਆਗੀ

ਘਟਿ ਘਟਿ ਮਨਸਾ ਦੁਬਿਧਾ ਲਾਗੀ

ਰਾਮ ਰਸਾਇਣੁ ਗੁਰਮੁਖਿ ਚਾਖੈ

ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥

ਇਹੁ ਮਨੁ ਰਾਜਾ ਸੂਰ ਸੰਗ੍ਰਾਮਿ

ਇਹੁ ਮਨੁ ਨਿਰਭਉ ਗੁਰਮੁਖਿ ਨਾਮਿ

ਮਾਰੇ ਪੰਚ ਅਪੁਨੈ ਵਸਿ ਕੀਏ

ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥

ਗੁਰਮੁਖਿ ਰਾਗ ਸੁਆਦ ਅਨ ਤਿਆਗੇ

ਗੁਰਮੁਖਿ ਇਹੁ ਮਨੁ ਭਗਤੀ ਜਾਗੇ

ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ

ਆਤਮੁ ਚੀਨੑਿ ਭਏ ਨਿਰੰਕਾਰੀ ॥੭॥

ਇਹੁ ਮਨੁ ਨਿਰਮਲੁ ਦਰਿ ਘਰਿ ਸੋਈ

ਗੁਰਮੁਖਿ ਭਗਤਿ ਭਾਉ ਧੁਨਿ ਹੋਈ

ਅਹਿਨਿਸਿ ਹਰਿ ਜਸੁ ਗੁਰ ਪਰਸਾਦਿ

ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥

ਰਾਮ ਰਸਾਇਣਿ ਇਹੁ ਮਨੁ ਮਾਤਾ

ਸਰਬ ਰਸਾਇਣੁ ਗੁਰਮੁਖਿ ਜਾਤਾ

ਭਗਤਿ ਹੇਤੁ ਗੁਰ ਚਰਣ ਨਿਵਾਸਾ

ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥