ਆਸਾ ਮਹਲਾ

ਤਨੁ ਬਿਨਸੈ ਧਨੁ ਕਾ ਕੋ ਕਹੀਐ

ਬਿਨੁ ਗੁਰ ਰਾਮ ਨਾਮੁ ਕਤ ਲਹੀਐ

ਰਾਮ ਨਾਮ ਧਨੁ ਸੰਗਿ ਸਖਾਈ

ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥

ਰਾਮ ਨਾਮ ਬਿਨੁ ਕਵਨੁ ਹਮਾਰਾ

ਸੁਖ ਦੁਖ ਸਮ ਕਰਿ ਨਾਮੁ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ

ਕਨਿਕ ਕਾਮਨੀ ਹੇਤੁ ਗਵਾਰਾ

ਦੁਬਿਧਾ ਲਾਗੇ ਨਾਮੁ ਵਿਸਾਰਾ

ਜਿਸੁ ਤੂੰ ਬਖਸਹਿ ਨਾਮੁ ਜਪਾਇ

ਦੂਤੁ ਲਾਗਿ ਸਕੈ ਗੁਨ ਗਾਇ ॥੨॥

ਹਰਿ ਗੁਰੁ ਦਾਤਾ ਰਾਮ ਗੁਪਾਲਾ

ਜਿਉ ਭਾਵੈ ਤਿਉ ਰਾਖੁ ਦਇਆਲਾ

ਗੁਰਮੁਖਿ ਰਾਮੁ ਮੇਰੈ ਮਨਿ ਭਾਇਆ

ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥

ਅਵਰੁ ਅਉਖਧੁ ਤੰਤ ਮੰਤਾ

ਹਰਿ ਹਰਿ ਸਿਮਰਣੁ ਕਿਲਵਿਖ ਹੰਤਾ

ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ

ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥

ਰੋਗੁ ਭਰਮੁ ਭੇਦੁ ਮਨਿ ਦੂਜਾ

ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ

ਆਦਿ ਪੁਰਖ ਗੁਰ ਦਰਸ ਦੇਖਹਿ

ਵਿਣੁ ਗੁਰਸਬਦੈ ਜਨਮੁ ਕਿ ਲੇਖਹਿ ॥੫॥

ਦੇਖਿ ਅਚਰਜੁ ਰਹੇ ਬਿਸਮਾਦਿ

ਘਟਿ ਘਟਿ ਸੁਰ ਨਰ ਸਹਜ ਸਮਾਧਿ

ਭਰਿਪੁਰਿ ਧਾਰਿ ਰਹੇ ਮਨ ਮਾਹੀ

ਤੁਮ ਸਮਸਰਿ ਅਵਰੁ ਕੋ ਨਾਹੀ ॥੬॥

ਜਾ ਕੀ ਭਗਤਿ ਹੇਤੁ ਮੁਖਿ ਨਾਮੁ

ਸੰਤ ਭਗਤ ਕੀ ਸੰਗਤਿ ਰਾਮੁ

ਬੰਧਨ ਤੋਰੇ ਸਹਜਿ ਧਿਆਨੁ

ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥

ਨਾ ਜਮਦੂਤ ਦੂਖੁ ਤਿਸੁ ਲਾਗੈ

ਜੋ ਜਨੁ ਰਾਮ ਨਾਮਿ ਲਿਵ ਜਾਗੈ

ਭਗਤਿ ਵਛਲੁ ਭਗਤਾ ਹਰਿ ਸੰਗਿ

ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥

ਆਸਾ ਮਹਲਾ ਇਕਤੁਕੀ

ਗੁਰੁ ਸੇਵੇ ਸੋ ਠਾਕੁਰ ਜਾਨੈ

ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥

ਰਾਮੁ ਜਪਹੁ ਮੇਰੀ ਸਖੀ ਸਖੈਨੀ

ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ

ਬੰਧਨ ਮਾਤ ਪਿਤਾ ਸੰਸਾਰਿ

ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥

ਬੰਧਨ ਕਰਮ ਧਰਮ ਹਉ ਕੀਆ

ਬੰਧਨ ਪੁਤੁ ਕਲਤੁ ਮਨਿ ਬੀਆ ॥੩॥

ਬੰਧਨ ਕਿਰਖੀ ਕਰਹਿ ਕਿਰਸਾਨ

ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥

ਬੰਧਨ ਸਉਦਾ ਅਣਵੀਚਾਰੀ

ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥

ਬੰਧਨ ਸਾਹ ਸੰਚਹਿ ਧਨੁ ਜਾਇ

ਬਿਨੁ ਹਰਿ ਭਗਤਿ ਪਵਈ ਥਾਇ ॥੬॥

ਬੰਧਨ ਬੇਦੁ ਬਾਦੁ ਅਹੰਕਾਰ

ਬੰਧਨਿ ਬਿਨਸੈ ਮੋਹ ਵਿਕਾਰ ॥੭॥

ਨਾਨਕ ਰਾਮ ਨਾਮ ਸਰਣਾਈ

ਸਤਿਗੁਰਿ ਰਾਖੇ ਬੰਧੁ ਪਾਈ ॥੮॥੧੦॥