ਆਸਾ ਮਹਲਾ

ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ

ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ

ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥

ਇਹੁ ਜਗੁ ਤੇਰਾ ਤੂ ਗੋਸਾਈ

ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ

ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ

ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਪਾਈ

ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥

ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ

ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਜਾਈ

ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥

ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ

ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ

ਕੋਈ ਮੁਗਲੁ ਹੋਆ ਅੰਧਾ ਕਿਨੈ ਪਰਚਾ ਲਾਇਆ ॥੪॥

ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ

ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ

ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥

ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ

ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ

ਜਿਨੑ ਕੇ ਬੰਕੇ ਘਰੀ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥

ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ

ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ

ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥

ਸਤਿਗੁਰ ਪ੍ਰਸਾਦਿ

ਆਸਾ ਕਾਫੀ ਮਹਲਾ ਘਰੁ ਅਸਟਪਦੀਆ

ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ

ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥

ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ

ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ

ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥

ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ

ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥

ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ

ਓਹੁ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥

ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ

ਜੇ ਘਰੁ ਬੂਝੈ ਆਪਣਾ ਤਾਂ ਨੀਦ ਹੋਈ ॥੫॥

ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ

ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥

ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ

ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥

ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ

ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥

ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ

ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥

ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ

ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥