( 42 )

ਸਿਰੀਰਾਗੁ ਮਹਲਾ

ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ

ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ

ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥

ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ

ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਹੋਇ ॥੧॥ ਰਹਾਉ

ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ

ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ

ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥

ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਕੋਈ ਪਾਇ

ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ

ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥

ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ

ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ

ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥

ਸਿਰੀਰਾਗੁ ਮਹਲਾ ਘਰੁ

ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ

ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ

ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ

ਕਰਤਾ ਚਿਤਿ ਆਵਈ ਮਨਮੁਖ ਅੰਧ ਗਵਾਰ ॥੧॥

ਮੇਰੇ ਮਨ ਸੁਖਦਾਤਾ ਹਰਿ ਸੋਇ

ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ

ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ

ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ

ਕਿਸ ਹੀ ਚਿਤਿ ਪਾਵਹੀ ਬਿਸਰਿਆ ਸਭ ਸਾਕ

ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥

ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ

ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ

ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ

ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਪਤਿ ॥੩॥

ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ

ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ

ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਪਾਵੈ ਕੋਇ

ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥

ਸਿਰੀਰਾਗੁ ਮਹਲਾ

ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ

ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥

ਭਾਈ ਰੇ ਸੁਖੁ ਸਾਧਸੰਗਿ ਪਾਇਆ

ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ

ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ

ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥

ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ

ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥

ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ

ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥