ਆਸਾ ਮਹਲਾ

ਚਲੇ ਚਲਣਹਾਰ ਵਾਟ ਵਟਾਇਆ

ਧੰਧੁ ਪਿਟੇ ਸੰਸਾਰੁ ਸਚੁ ਭਾਇਆ ॥੧॥

ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ

ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ

ਸਚਿ ਮਿਲੈ ਸਚਿਆਰੁ ਕੂੜਿ ਪਾਈਐ

ਸਚੇ ਸਿਉ ਚਿਤੁ ਲਾਇ ਬਹੁੜਿ ਆਈਐ ॥੨॥

ਮੋਇਆ ਕਉ ਕਿਆ ਰੋਵਹੁ ਰੋਇ ਜਾਣਹੂ

ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥

ਹੁਕਮੀ ਵਜਹੁ ਲਿਖਾਇ ਆਇਆ ਜਾਣੀਐ

ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥

ਹੁਕਮੀ ਪੈਧਾ ਜਾਇ ਦਰਗਹ ਭਾਣੀਐ

ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥

ਲਾਹਾ ਸਚੁ ਨਿਆਉ ਮਨਿ ਵਸਾਈਐ

ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥

ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ

ਠਗਿ ਮੁਠੀ ਕੂੜਿਆਰ ਬੰਨੑਿ ਚਲਾਈਐ ॥੭॥

ਸਾਹਿਬੁ ਰਿਦੈ ਵਸਾਇ ਪਛੋਤਾਵਹੀ

ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥

ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ

ਮੈ ਤੁਝ ਬਿਨੁ ਅਵਰੁ ਕੋਇ ਨਦਰਿ ਨਿਹਾਲੀਐ ॥੯॥੧੬॥

ਆਸਾ ਮਹਲਾ

ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ

ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥

ਜਹ ਦੇਖਾ ਤਹ ਸੋਇ ਅਵਰੁ ਜਾਣੀਐ

ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ

ਆਪਿ ਮਿਲਾਵੈ ਸਚੁ ਤਾ ਮਨਿ ਭਾਵਈ

ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥

ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ

ਆਪੇ ਦੇ ਵਡਿਆਈਆ ਦੇ ਤੋਟਿ ਹੋਈ ॥੩॥

ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ

ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥

ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ

ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥

ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ

ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਥੀਆ ॥੬॥

ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ

ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥

ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ

ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥