ਆਸਾ ਮਹਲਾ ੩ ॥
ਆਸਾ ਆਸ ਕਰੇ ਸਭੁ ਕੋਈ ॥
ਹੁਕਮੈ ਬੂਝੈ ਨਿਰਾਸਾ ਹੋਈ ॥
ਆਸਾ ਵਿਚਿ ਸੁਤੇ ਕਈ ਲੋਈ ॥
ਸੋ ਜਾਗੈ ਜਾਗਾਵੈ ਸੋਈ ॥੧॥
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
ਕਲਿ ਕੀਰਤਿ ਸਬਦੁ ਪਛਾਨੁ ॥
ਏਹਾ ਭਗਤਿ ਚੂਕੈ ਅਭਿਮਾਨੁ ॥
ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥
ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥
ਕਰਿ ਕਿਰਪਾ ਨਾਮੁ ਮੰਨਿ ਵਸਾਏ ॥
ਇਹੁ ਸਿਰੁ ਦੀਜੈ ਆਪੁ ਗਵਾਏ ॥
ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
ਆਪਿ ਕਰੇ ਤੈ ਆਪਿ ਕਰਾਏ ॥
ਆਪੇ ਗੁਰਮੁਖਿ ਨਾਮੁ ਵਸਾਏ ॥
ਆਪਿ ਭੁਲਾਵੈ ਆਪਿ ਮਾਰਗਿ ਪਾਏ ॥
ਸਚੈ ਸਬਦਿ ਸਚਿ ਸਮਾਏ ॥੪॥
ਸਚਾ ਸਬਦੁ ਸਚੀ ਹੈ ਬਾਣੀ ॥
ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥
ਮਨਮੁਖਿ ਮੋਹਿ ਭਰਮਿ ਭੋਲਾਣੀ ॥
ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
ਤੀਨਿ ਭਵਨ ਮਹਿ ਏਕਾ ਮਾਇਆ ॥
ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥
ਬਹੁ ਕਰਮ ਕਮਾਵੈ ਦੁਖੁ ਸਬਾਇਆ ॥
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥
ਅਨਦਿਨੁ ਭੋਗੇ ਹਉਮੈ ਮਾਰਿ ॥
ਸਹਜਿ ਅਨੰਦਿ ਕਿਰਪਾ ਧਾਰਿ ॥
ਨਾਮਿ ਰਤੇ ਸਦਾ ਸਚਿ ਪਿਆਰਿ ॥੭॥
ਹਰਿ ਜਪਿ ਪੜੀਐ ਗੁਰਸਬਦੁ ਵੀਚਾਰਿ ॥
ਹਰਿ ਜਪਿ ਪੜੀਐ ਹਉਮੈ ਮਾਰਿ ॥
ਹਰਿ ਜਪੀਐ ਭਇ ਸਚਿ ਪਿਆਰਿ ॥
ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥