ਸਤਿਗੁਰ ਪ੍ਰਸਾਦਿ

ਰਾਗੁ ਆਸਾ ਮਹਲਾ ਅਸਟਪਦੀਆ ਘਰੁ ਕਾਫੀ

ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ

ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥

ਏਕੋ ਨਾਮੁ ਚੇਤਿ ਮੇਰੇ ਭਾਈ

ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ

ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ

ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥

ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ

ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥

ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਹੋਈ

ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥

ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ

ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥

ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ

ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥

ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ

ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਹੋਈ ॥੭॥

ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ

ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥

ਆਸਾ ਮਹਲਾ

ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ

ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥

ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ

ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ

ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਜਾਇ

ਪੰਡਿਤ ਪੜਦੇ ਜੋਤਿਕੀ ਤਿਨ ਬੂਝ ਪਾਇ ॥੨॥

ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਜਾਈ

ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥

ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ

ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥

ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ

ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥

ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ

ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ

ਓਇ ਭੁਲਾਏ ਕਿਸੈ ਦੇ ਭੁਲਨੑੀ ਸਚੁ ਜਾਣਨਿ ਸੋਈ ॥੭॥

ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ

ਨਾਨਕ ਬਿਨੁ ਸਤਿਗੁਰ ਵਸਿ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥

ਆਸਾ ਮਹਲਾ

ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ

ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥

ਸਤਿਗੁਰ ਤੇ ਹਰਿ ਪਾਈਐ ਭਾਈ

ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ

ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ

ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥

ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ

ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਫੇਰਾ ॥੩॥

ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ

ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ

ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥

ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ

ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥

ਜਿਨੑੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ

ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥

ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ

ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥