ਆਸਾ ਮਹਲਾ

ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥

ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ

ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ

ਇਕਿ ਪਿਰੁ ਹਦੂਰਿ ਜਾਣਨੑੀ ਦੂਜੈ ਭਰਮਿ ਭੁਲਾਇ

ਕਿਉ ਪਾਇਨੑਿ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥

ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ

ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥

ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ

ਪਿਰੁ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥

ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ

ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥

ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ

ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥

ਮੇਰੀ ਮੇਰੀ ਕਰਿ ਗਏ ਪਲੈ ਕਿਛੁ ਪਾਇ

ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥

ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ

ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥

ਆਸਾ ਮਹਲਾ

ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ

ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਤਮਾਇ ॥੧॥

ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ

ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ

ਜਿਨੑਾ ਪਿਰ ਕਾ ਸੁਆਦੁ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥

ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ

ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥

ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ

ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥

ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ

ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥

ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ

ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥

ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ

ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥

ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ

ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥