ਆਸਾ ਮਹਲਾ

ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥

ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ

ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ

ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥

ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ

ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥

ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ

ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥

ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਹੋਇ

ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਹੋਇ ॥੫॥

ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ

ਹਰਿ ਰਸ ਸਾਦੁ ਆਇਓ ਬਿਸਟਾ ਮਾਹਿ ਸਮਾਹਿ ॥੬॥

ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ

ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥

ਬਿਨੁ ਸਬਦੈ ਸੁਣੀਐ ਦੇਖੀਐ ਜਗੁ ਬੋਲਾ ਅੰਨੑਾ ਭਰਮਾਇ

ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥

ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ

ਨਾਨਕ ਨਾਮੁ ਤਿਨੑਾ ਕਦੇ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥