ਆਸਾ ਮਹਲਾ

ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ

ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥

ਹਰਿ ਹਰਿ ਨਾਮੁ ਜਨ ਕੀ ਪਤਿ ਹੋਇ

ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ

ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ

ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥

ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ

ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥

ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ

ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥

ਭਗਤੀ ਸਾਰ ਜਾਣਨੑੀ ਮਨਮੁਖ ਅਹੰਕਾਰੀ

ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥

ਬਿਨੁ ਪਿਆਰੈ ਭਗਤਿ ਹੋਵਈ ਨਾ ਸੁਖੁ ਹੋਇ ਸਰੀਰਿ

ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥

ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰਸਬਦ ਵੀਚਾਰਿ

ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥

ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ

ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥

ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ

ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥

ਆਸਾ ਮਹਲਾ

ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ

ਸਤਿਗੁਰੁ ਪੁਰਖੁ ਭੇਟਿਓ ਜਿ ਸਚੀ ਬੂਝ ਬੁਝਾਇ ॥੧॥

ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ

ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ

ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ

ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥

ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ

ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥

ਬਿਨੁ ਨਾਵੈ ਸੁਖੁ ਪਾਈਐ ਨਾ ਦੁਖੁ ਵਿਚਹੁ ਜਾਇ

ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥

ਦੋਹਾਗਣੀ ਪਿਰ ਕੀ ਸਾਰ ਜਾਣਹੀ ਕਿਆ ਕਰਿ ਕਰਹਿ ਸੀਗਾਰੁ

ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਭਤਾਰੁ ॥੫॥

ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ

ਗੁਰਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥

ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ

ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥

ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ

ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥

ਆਸਾ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਪੰਚ ਮਨਾਏ ਪੰਚ ਰੁਸਾਏ

ਪੰਚ ਵਸਾਏ ਪੰਚ ਗਵਾਏ ॥੧॥

ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ

ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ

ਸਾਚ ਧਰਮ ਕੀ ਕਰਿ ਦੀਨੀ ਵਾਰਿ

ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥

ਨਾਮੁ ਖੇਤੀ ਬੀਜਹੁ ਭਾਈ ਮੀਤ

ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥

ਸਾਂਤਿ ਸਹਜ ਸੁਖ ਕੇ ਸਭਿ ਹਾਟ

ਸਾਹ ਵਾਪਾਰੀ ਏਕੈ ਥਾਟ ॥੪॥

ਜੇਜੀਆ ਡੰਨੁ ਕੋ ਲਏ ਜਗਾਤਿ

ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥

ਵਖਰੁ ਨਾਮੁ ਲਦਿ ਖੇਪ ਚਲਾਵਹੁ

ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥

ਸਤਿਗੁਰੁ ਸਾਹੁ ਸਿਖ ਵਣਜਾਰੇ

ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥

ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ

ਅਬਿਚਲ ਨਗਰੀ ਨਾਨਕ ਦੇਵ ॥੮॥੧॥