ਸਤਿਗੁਰ ਪ੍ਰਸਾਦਿ

ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ

ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥

ਮਨ ਐਸਾ ਲੇਖਾ ਤੂੰ ਕੀ ਪੜਿਆ

ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ

ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ

ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥

ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ

ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥

ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ

ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥

ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਸਿਖਾਲਿ ਬਿਖਿਆ

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥

ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ

ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥

ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ

ਅੰਤਰ ਆਤਮੈ ਬ੍ਰਹਮੁ ਚੀਨੑਿਆ ਮਾਇਆ ਕਾ ਮੁਹਤਾਜੁ ਭਇਆ ॥੭॥

ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ

ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥

ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ

ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਤੁਧੁ ਲਇਆ ॥੯॥

ਪਪੈ ਪਾਰਿ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ

ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥

ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ

ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥

ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ

ਏਹ ਵੇਲਾ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥

ਝਝੈ ਕਦੇ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ

ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥

ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ

ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥

ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਪਾਇਆ

ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥

ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ

ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਹੋਈ ॥੧੬॥

ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ

ਗੁਰ ਪਰਸਾਦੀ ਜਿਨੑੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੑੀ ਬੂਝਿ ਲਹਿਆ ॥੧੭॥

ਤੇਰਾ ਅੰਤੁ ਜਾਈ ਲਖਿਆ ਅਕਥੁ ਜਾਈ ਹਰਿ ਕਥਿਆ

ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥