ਰਾਗੁ ਆਸਾ ਮਹਲਾ ਛੰਤ ਘਰੁ

ਸਤਿਗੁਰ ਪ੍ਰਸਾਦਿ

ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ

ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ

ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ

ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ

ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ

ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥

ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ

ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ

ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ

ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ

ਤੁਧੁ ਬਾਝੁ ਇਕੁ ਤਿਲੁ ਰਹਿ ਸਾਕਾ ਕਹਣਿ ਸੁਨਣਿ ਧੀਜਏ

ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥

ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ

ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ

ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ

ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ

ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ

ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥

ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ

ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ

ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ

ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ

ਬੁਧਿ ਪਾਠਿ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ

ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥