ੴ ਸਤਿਗੁਰ ਪ੍ਰਸਾਦਿ ॥
ਆਸਾ ਮਹਲਾ ੧ ਛੰਤ ਘਰੁ ੩ ॥
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥
ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥
ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥
ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥
ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥
ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥
ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥
ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥
ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥
ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥
ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥
ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥
ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥
ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥
ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥
ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥
ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥
ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥
ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥
ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥
ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥