( 44 )

ਸਿਰੀਰਾਗੁ ਮਹਲਾ

ਸਭੇ ਗਲਾ ਵਿਸਰਨੁ ਇਕੋ ਵਿਸਰਿ ਜਾਉ

ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ

ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ

ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥

ਮਨ ਮੇਰੇ ਕਰਤੇ ਨੋ ਸਾਲਾਹਿ

ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ

ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ

ਕਿਤ ਹੀ ਕੰਮਿ ਛਿਜੀਐ ਜਾ ਹਿਰਦੈ ਸਚਾ ਸੋਇ

ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਸਕੈ ਕੋਇ

ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥

ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ

ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ

ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ

ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥

ਇਕੋ ਦਿਸੈ ਸਜਣੋ ਇਕੋ ਭਾਈ ਮੀਤੁ

ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ

ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ

ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥

ਸਿਰੀਰਾਗੁ ਮਹਲਾ

ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ

ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ

ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥

ਮੇਰੇ ਮਨ ਏਕਸ ਸਿਉ ਚਿਤੁ ਲਾਇ

ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ

ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ

ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ

ਦੂਖੁ ਸੰਤਾਪੁ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ

ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥

ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ

ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ

ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਜਨਮੁ ਜਰਾ ॥੪॥੬॥੭੬॥

ਸ੍ਰੀਰਾਗੁ ਮਹਲਾ

ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ

ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ

ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥

ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ

ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ

ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਕੋਇ

ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਮੂਲੇ ਹੋਇ

ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥

ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ

ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ

ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥

ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ

ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਸਕਾਉ

ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥