ਸਤਿਗੁਰ ਪ੍ਰਸਾਦਿ

ਆਸਾ ਮਹਲਾ ਛੰਤ ਘਰੁ

ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ

ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ

ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ

ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਆਵਏ

ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ

ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥

ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ

ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ

ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ

ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ

ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ

ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥

ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ

ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ

ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ

ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ

ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ

ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥

ਸਤਿਗੁਰ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ

ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ

ਧਾਵਤੁ ਥੰਮੑਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ

ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮੑਿ ਰਹਾਇਆ

ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ

ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮੑਿਆ ਨਿਜ ਘਰਿ ਵਸਿਆ ਆਏ ॥੪॥

ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ

ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ

ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ

ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਹੋਈ

ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ

ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥

ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ

ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ

ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ

ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ

ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ

ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥

ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ

ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ

ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ

ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ

ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ

ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥

ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ

ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ

ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ

ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ

ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ

ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥

ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ

ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ

ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਵਸਾਈ

ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ

ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ

ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥

ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ

ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਜਾਈ

ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ

ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ

ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ

ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥

ਰਾਗੁ ਆਸਾ ਛੰਤ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ

ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ

ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ

ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ

ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ

ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥

ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ

ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ

ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ

ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮੑਿਆਰਿ ਭਵਾਇਆ

ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ

ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥

ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ

ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ

ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ

ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ

ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ

ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥

ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ

ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ

ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ

ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ

ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ

ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਭਾਈ ॥੪॥੧॥੮॥