ਆਸਾ ਮਹਲਾ

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ

ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ

ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ

ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ

ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ

ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ

ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ

ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ

ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ

ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥

ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ

ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਕੋਇ ਜੀਉ

ਅਵਰੁ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ

ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ

ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਕੋਇ ਜੀਉ

ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥

ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ

ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ

ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ

ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ

ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ

ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

ਆਸਾ ਮਹਲਾ

ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ

ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ

ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ

ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ

ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ

ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥

ਜਗਿ ਮਰਣੁ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ

ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਜਾਇ ਜੀਉ

ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ

ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ

ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ

ਜਗਿ ਮਰਣੁ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥

ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ

ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ

ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ

ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ

ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ

ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥

ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ

ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ

ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਹੋਈ

ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ

ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਕੋਇ ਜੀਉ

ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥