ਆਸਾ ਮਹਲਾ ਛੰਤ

ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ

ਤਾ ਕੀ ਗਤਿ ਕਹੀ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ

ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ

ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ

ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ

ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਪਾਇਆ ਜਾਇ ਜੀਉ

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ

ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਪਾਇਆ

ਤਿਸੁ ਰੂਪੁ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ

ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਪਾਇਆ ਜਾਇ ਜੀਉ ॥੨॥

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ

ਹਰਿ ਹਰਿ ਪ੍ਰਭੁ ਏਕੋ ਅਵਰੁ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ

ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਕੋਈ

ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ

ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ

ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ

ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ

ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ

ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ

ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ

ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥