ਆਸਾ ਮਹਲਾ ਛੰਤ ਘਰੁ

ਸਤਿਗੁਰ ਪ੍ਰਸਾਦਿ

ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ

ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ

ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ

ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥

ਮੈ ਪ੍ਰੇਮੁ ਚਾਖਿਆ ਮੇਰੇ ਪਿਆਰੇ ਭਾਉ ਕਰੇ

ਮਨਿ ਤ੍ਰਿਸਨਾ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ

ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ

ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ

ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ

ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਪਵੈ ਕਿਵੈ

ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥

ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ

ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ

ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ

ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥

ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ

ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ

ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ

ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥

ਪਿਆਰੇ ਹਰਿ ਬਿਨੁ ਪ੍ਰੇਮੁ ਖੇਲਸਾ

ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ

ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ

ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥