ਸਤਿਗੁਰ ਪ੍ਰਸਾਦਿ

ਰਾਗੁ ਆਸਾ ਮਹਲਾ ਛੰਤ ਘਰੁ

ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ

ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ

ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ

ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ

ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ

ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥

ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ

ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ

ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ

ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ

ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ

ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥

ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ

ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ

ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ

ਗਣਤ ਮਿਟਾਈ ਚੂਕੀ ਧਾਈ ਕਦੇ ਵਿਆਪੈ ਮਨ ਚਿੰਦਾ

ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ

ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥

ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ

ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ

ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ

ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ

ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ

ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥

ਆਸਾ ਮਹਲਾ

ਅਕਥਾ ਹਰਿ ਅਕਥ ਕਥਾ ਕਿਛੁ ਜਾਇ ਜਾਣੀ ਰਾਮ

ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ

ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ

ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ

ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ

ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥

ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ

ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ

ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ

ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ

ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਜਾਈ

ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥

ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ

ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ

ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ

ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ

ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਹਾਰੇ

ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥

ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ

ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ

ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ

ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ

ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਪਾਵਾ

ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥