ਛੰਤੁ

ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ

ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ

ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ

ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਡਰਪੀਐ

ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ

ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥

ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ

ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ

ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ

ਮਾਨੁ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ

ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ

ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥

ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ

ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ

ਹਰਿ ਪ੍ਰੀਤਿ ਕਰੀਜੈ ਮਾਨੁ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ

ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ

ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ

ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥

ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ

ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ

ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ

ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ

ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਦੀਸੈ

ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥

ਆਸਾ ਮਹਲਾ

ਸਲੋਕੁ

ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ

ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥