ਛੰਤ

ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ

ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ

ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ

ਕਤਹੂੰ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ

ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ

ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥

ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ

ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ

ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਆਵਏ

ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ

ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ

ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥

ਭਰਮੇ ਜਨਮ ਅਨੇਕ ਸੰਕਟ ਮਹਾ ਜੋਨ

ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ

ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ

ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ

ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਹੋਆ ਹੋਨ

ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥

ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ

ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ

ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ

ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ

ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ

ਬੇਅੰਤ ਅੰਤੁ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥