ਮਃ

ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ

ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ

ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ

ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ

ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ

ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ

ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ

ਗਿਆਨੁ ਗਲੀਈ ਢੂਢੀਐ ਕਥਨਾ ਕਰੜਾ ਸਾਰੁ

ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥

ਪਉੜੀ

ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ

ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ

ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ

ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ

ਜਿਨਿ ਸਚੋ ਸਚੁ ਬੁਝਾਇਆ ॥੪॥

ਸਲੋਕ ਮਃ

ਘੜੀਆ ਸਭੇ ਗੋਪੀਆ ਪਹਰ ਕੰਨੑ ਗੋਪਾਲ

ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ

ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ

ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥

ਮਃ

ਵਾਇਨਿ ਚੇਲੇ ਨਚਨਿ ਗੁਰ

ਪੈਰ ਹਲਾਇਨਿ ਫੇਰਨੑਿ ਸਿਰ

ਉਡਿ ਉਡਿ ਰਾਵਾ ਝਾਟੈ ਪਾਇ

ਵੇਖੈ ਲੋਕੁ ਹਸੈ ਘਰਿ ਜਾਇ

ਰੋਟੀਆ ਕਾਰਣਿ ਪੂਰਹਿ ਤਾਲ

ਆਪੁ ਪਛਾੜਹਿ ਧਰਤੀ ਨਾਲਿ

ਗਾਵਨਿ ਗੋਪੀਆ ਗਾਵਨਿ ਕਾਨੑ

ਗਾਵਨਿ ਸੀਤਾ ਰਾਜੇ ਰਾਮ

ਨਿਰਭਉ ਨਿਰੰਕਾਰੁ ਸਚੁ ਨਾਮੁ

ਜਾ ਕਾ ਕੀਆ ਸਗਲ ਜਹਾਨੁ

ਸੇਵਕ ਸੇਵਹਿ ਕਰਮਿ ਚੜਾਉ

ਭਿੰਨੀ ਰੈਣਿ ਜਿਨੑਾ ਮਨਿ ਚਾਉ

ਸਿਖੀ ਸਿਖਿਆ ਗੁਰ ਵੀਚਾਰਿ

ਨਦਰੀ ਕਰਮਿ ਲਘਾਏ ਪਾਰਿ

ਕੋਲੂ ਚਰਖਾ ਚਕੀ ਚਕੁ

ਥਲ ਵਾਰੋਲੇ ਬਹੁਤੁ ਅਨੰਤੁ

ਲਾਟੂ ਮਾਧਾਣੀਆ ਅਨਗਾਹ

ਪੰਖੀ ਭਉਦੀਆ ਲੈਨਿ ਸਾਹ

ਸੂਐ ਚਾੜਿ ਭਵਾਈਅਹਿ ਜੰਤ

ਨਾਨਕ ਭਉਦਿਆ ਗਣਤ ਅੰਤ

ਬੰਧਨ ਬੰਧਿ ਭਵਾਏ ਸੋਇ

ਪਇਐ ਕਿਰਤਿ ਨਚੈ ਸਭੁ ਕੋਇ

ਨਚਿ ਨਚਿ ਹਸਹਿ ਚਲਹਿ ਸੇ ਰੋਇ

ਉਡਿ ਜਾਹੀ ਸਿਧ ਹੋਹਿ

ਨਚਣੁ ਕੁਦਣੁ ਮਨ ਕਾ ਚਾਉ

ਨਾਨਕ ਜਿਨੑ ਮਨਿ ਭਉ ਤਿਨੑਾ ਮਨਿ ਭਾਉ ॥੨॥

ਪਉੜੀ

ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਜਾਈਐ

ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ

ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ

ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ

ਕੋ ਰਹੈ ਭਰੀਐ ਪਾਈਐ ॥੫॥