( 47 )

ਸਿਰੀਰਾਗੁ ਮਹਲਾ

ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਆਵੈ ਜਾਇ

ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ

ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ

ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥

ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਦੀਸੈ ਕੋਇ ॥੧॥ ਰਹਾਉ

ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ

ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ

ਬਾਲਕੁ ਬਿਰਧਿ ਜਾਣੀਐ ਨਿਹਚਲੁ ਤਿਸੁ ਦਰਵਾਰੁ

ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥

ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ

ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ

ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ

ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥

ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ

ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ

ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ

ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥

ਸਿਰੀਰਾਗੁ ਮਹਲਾ

ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ

ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ

ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥

ਮੇਰੇ ਮਨ ਹਰਿ ਬਿਨੁ ਅਵਰੁ ਕੋਇ

ਪ੍ਰਭ ਸਰਣਾਈ ਸਦਾ ਰਹੁ ਦੂਖੁ ਵਿਆਪੈ ਕੋਇ ॥੧॥ ਰਹਾਉ

ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ

ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ

ਜਿਨਿ ਕੀਤਾ ਤਿਸਹਿ ਜਾਣਈ ਮਨਮੁਖ ਪਸੁ ਨਾਪਾਕ ॥੨॥

ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ

ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ

ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥

ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ

ਬਿਨੁ ਪ੍ਰਭ ਕੋਇ ਰਖਨਹਾਰੁ ਮਹਾ ਬਿਕਟ ਜਮ ਭਇਆ

ਨਾਨਕ ਨਾਮੁ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥