ਆਸਾ

ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ

ਗਲੀ ਜਿਨੑਾ ਜਪਮਾਲੀਆ ਲੋਟੇ ਹਥਿ ਨਿਬਗ

ਓਇ ਹਰਿ ਕੇ ਸੰਤ ਆਖੀਅਹਿ ਬਾਨਾਰਸਿ ਕੇ ਠਗ ॥੧॥

ਐਸੇ ਸੰਤ ਮੋ ਕਉ ਭਾਵਹਿ

ਡਾਲਾ ਸਿਉ ਪੇਡਾ ਗਟਕਾਵਹਿ ॥੧॥ ਰਹਾਉ

ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ

ਬਸੁਧਾ ਖੋਦਿ ਕਰਹਿ ਦੁਇ ਚੂਲੑੇ ਸਾਰੇ ਮਾਣਸ ਖਾਵਹਿ ॥੨॥

ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ

ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ

ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਆਵੈ ॥੪॥੨॥

ਆਸਾ

ਬਾਪਿ ਦਿਲਾਸਾ ਮੇਰੋ ਕੀਨੑਾ

ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨੑਾ

ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ

ਆਗੈ ਗਇਆ ਬਾਜੀ ਹਾਰੀ ॥੧॥

ਮੁਈ ਮੇਰੀ ਮਾਈ ਹਉ ਖਰਾ ਸੁਖਾਲਾ

ਪਹਿਰਉ ਨਹੀ ਦਗਲੀ ਲਗੈ ਪਾਲਾ ॥੧॥ ਰਹਾਉ

ਬਲਿ ਤਿਸੁ ਬਾਪੈ ਜਿਨਿ ਹਉ ਜਾਇਆ

ਪੰਚਾ ਤੇ ਮੇਰਾ ਸੰਗੁ ਚੁਕਾਇਆ

ਪੰਚ ਮਾਰਿ ਪਾਵਾ ਤਲਿ ਦੀਨੇ

ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥੨॥

ਪਿਤਾ ਹਮਾਰੋ ਵਡ ਗੋਸਾਈ

ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ

ਸਤਿਗੁਰ ਮਿਲੇ ਮਾਰਗੁ ਦਿਖਾਇਆ

ਜਗਤ ਪਿਤਾ ਮੇਰੈ ਮਨਿ ਭਾਇਆ ॥੩॥

ਹਉ ਪੂਤੁ ਤੇਰਾ ਤੂੰ ਬਾਪੁ ਮੇਰਾ

ਏਕੈ ਠਾਹਰ ਦੁਹਾ ਬਸੇਰਾ

ਕਹੁ ਕਬੀਰ ਜਨਿ ਏਕੋ ਬੂਝਿਆ

ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥੪॥੩॥

ਆਸਾ

ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ

ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥

ਨਕਟੀ ਕੋ ਠਨਗਨੁ ਬਾਡਾ ਡੂੰ

ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ

ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ

ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥

ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ

ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਆਵੈ ॥੩॥

ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ

ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥