ਆਸਾ

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

ਅਹਿਰਖ ਵਾਦੁ ਕੀਜੈ ਰੇ ਮਨ

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ

ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥

ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ

ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ

ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥੧੬॥

ਆਸਾ

ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ

ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥੧॥

ਕਾਜੀ ਬੋਲਿਆ ਬਨਿ ਨਹੀ ਆਵੈ ॥੧॥ ਰਹਾਉ

ਰੋਜਾ ਧਰੈ ਨਿਵਾਜ ਗੁਜਾਰੈ ਕਲਮਾ ਭਿਸਤਿ ਹੋਈ

ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥੨॥

ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ

ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥੩॥

ਖਸਮੁ ਪਛਾਨਿ ਤਰਸ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ

ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ ॥੪॥

ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ

ਕਹੈ ਕਬੀਰਾ ਭਿਸਤ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥੫॥੪॥੧੭॥

ਆਸਾ

ਗਗਨ ਨਗਰਿ ਇਕ ਬੂੰਦ ਬਰਖੈ ਨਾਦੁ ਕਹਾ ਜੁ ਸਮਾਨਾ

ਪਾਰਬ੍ਰਹਮ ਪਰਮੇਸੁਰ ਮਾਧੋ ਪਰਮ ਹੰਸੁ ਲੇ ਸਿਧਾਨਾ ॥੧॥

ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ

ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥੧॥ ਰਹਾਉ

ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨੑਾ

ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨੑਾ ॥੨॥

ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ

ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨਿਕਸੈ ਬਾਤਾ ॥੩॥

ਥਾਕੇ ਪੰਚ ਦੂਤ ਸਭ ਤਸਕਰ ਆਪ ਆਪਣੈ ਭ੍ਰਮਤੇ

ਥਾਕਾ ਮਨੁ ਕੁੰਚਰ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥੪॥

ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭ ਛੋਰੇ

ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥੫॥੫॥੧੮॥