ਆਸਾ ਇਕਤੁਕੇ

ਸਰਪਨੀ ਤੇ ਊਪਰਿ ਨਹੀ ਬਲੀਆ

ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥

ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ

ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ

ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ

ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥

ਸ੍ਰਪਨੀ ਤੇ ਆਨ ਛੂਛ ਨਹੀ ਅਵਰਾ

ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥

ਇਹ ਸ੍ਰਪਨੀ ਤਾ ਕੀ ਕੀਤੀ ਹੋਈ

ਬਲੁ ਅਬਲੁ ਕਿਆ ਇਸ ਤੇ ਹੋਈ ॥੪॥

ਇਹ ਬਸਤੀ ਤਾ ਬਸਤ ਸਰੀਰਾ

ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥

ਆਸਾ

ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ

ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥

ਰਾਮ ਰਾਮ ਰਾਮ ਰਮੇ ਰਮਿ ਰਹੀਐ

ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ

ਕਊਆ ਕਹਾ ਕਪੂਰ ਚਰਾਏ

ਕਹ ਬਿਸੀਅਰ ਕਉ ਦੂਧੁ ਪੀਆਏ ॥੨॥

ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ

ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥

ਸਾਕਤੁ ਸੁਆਨੁ ਸਭੁ ਕਰੇ ਕਰਾਇਆ

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥

ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ

ਕਹਤ ਕਬੀਰ ਉਆ ਕੋ ਸਹਜੁ ਜਾਈ ॥੫॥੭॥੨੦॥

ਆਸਾ

ਲੰਕਾ ਸਾ ਕੋਟੁ ਸਮੁੰਦ ਸੀ ਖਾਈ

ਤਿਹ ਰਾਵਨ ਘਰ ਖਬਰਿ ਪਾਈ ॥੧॥

ਕਿਆ ਮਾਗਉ ਕਿਛੁ ਥਿਰੁ ਰਹਾਈ

ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ

ਇਕੁ ਲਖੁ ਪੂਤ ਸਵਾ ਲਖੁ ਨਾਤੀ

ਤਿਹ ਰਾਵਨ ਘਰ ਦੀਆ ਬਾਤੀ ॥੨॥

ਚੰਦੁ ਸੂਰਜੁ ਜਾ ਕੇ ਤਪਤ ਰਸੋਈ

ਬੈਸੰਤਰੁ ਜਾ ਕੇ ਕਪਰੇ ਧੋਈ ॥੩॥

ਗੁਰਮਤਿ ਰਾਮੈ ਨਾਮਿ ਬਸਾਈ

ਅਸਥਿਰੁ ਰਹੈ ਕਤਹੂੰ ਜਾਈ ॥੪॥

ਕਹਤ ਕਬੀਰ ਸੁਨਹੁ ਰੇ ਲੋਈ

ਰਾਮ ਨਾਮ ਬਿਨੁ ਮੁਕਤਿ ਹੋਈ ॥੫॥੮॥੨੧॥

ਆਸਾ

ਪਹਿਲਾ ਪੂਤੁ ਪਿਛੈਰੀ ਮਾਈ

ਗੁਰੁ ਲਾਗੋ ਚੇਲੇ ਕੀ ਪਾਈ ॥੧॥

ਏਕੁ ਅਚੰਭਉ ਸੁਨਹੁ ਤੁਮੑ ਭਾਈ

ਦੇਖਤ ਸਿੰਘੁ ਚਰਾਵਤ ਗਾਈ ॥੧॥ ਰਹਾਉ

ਜਲ ਕੀ ਮਛੁਲੀ ਤਰਵਰਿ ਬਿਆਈ

ਦੇਖਤ ਕੁਤਰਾ ਲੈ ਗਈ ਬਿਲਾਈ ॥੨॥

ਤਲੈ ਰੇ ਬੈਸਾ ਊਪਰਿ ਸੂਲਾ

ਤਿਸ ਕੈ ਪੇਡਿ ਲਗੇ ਫਲ ਫੂਲਾ ॥੩॥

ਘੋਰੈ ਚਰਿ ਭੈਸ ਚਰਾਵਨ ਜਾਈ

ਬਾਹਰਿ ਬੈਲੁ ਗੋਨਿ ਘਰਿ ਆਈ ॥੪॥

ਕਹਤ ਕਬੀਰ ਜੁ ਇਸ ਪਦ ਬੂਝੈ

ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥੫॥੯॥੨੨॥

ਬਾਈਸ ਚਉਪਦੇ ਤਥਾ ਪੰਚਪਦੇ