ਆਸਾ

ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ

ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥

ਕਾਹੇ ਕਉ ਕੀਜੈ ਧਿਆਨੁ ਜਪੰਨਾ

ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ

ਸਿੰਘਚ ਭੋਜਨੁ ਜੋ ਨਰੁ ਜਾਨੈ

ਐਸੇ ਹੀ ਠਗਦੇਉ ਬਖਾਨੈ ॥੨॥

ਨਾਮੇ ਕੇ ਸੁਆਮੀ ਲਾਹਿ ਲੇ ਝਗਰਾ

ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥

ਆਸਾ

ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਭਾਵਸੀ

ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥

ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ

ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ

ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ

ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥

ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ

ਸਤਿਗੁਰ ਪ੍ਰਸਾਦਿ

ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ

ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥

ਮਾਧੋ ਅਬਿਦਿਆ ਹਿਤ ਕੀਨ

ਬਿਬੇਕ ਦੀਪ ਮਲੀਨ ॥੧॥ ਰਹਾਉ

ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ

ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥

ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ

ਕਾਲ ਫਾਸ ਅਬਧ ਲਾਗੇ ਕਛੁ ਚਲੈ ਉਪਾਇ ॥੩॥

ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ

ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥

ਆਸਾ

ਸੰਤ ਤੁਝੀ ਤਨੁ ਸੰਗਤਿ ਪ੍ਰਾਨ

ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥

ਸੰਤ ਚੀ ਸੰਗਤਿ ਸੰਤ ਕਥਾ ਰਸੁ

ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ

ਸੰਤ ਆਚਰਣ ਸੰਤ ਚੋ ਮਾਰਗੁ ਸੰਤ ਓਲ੍ਹਗ ਓਲ੍ਹਗਣੀ ॥੨॥

ਅਉਰ ਇਕ ਮਾਗਉ ਭਗਤਿ ਚਿੰਤਾਮਣਿ

ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥

ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ

ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥

ਆਸਾ

ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ

ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥

ਮਾਧਉ ਸਤਸੰਗਤਿ ਸਰਨਿ ਤੁਮੑਾਰੀ

ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ

ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ

ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥

ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ

ਰਾਜਾ ਰਾਮ ਕੀ ਸੇਵ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥