ਗੂਜਰੀ ਮਹਲਾ

ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ

ਨਿਮਖ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥

ਮਾਈ ਖਾਟਿ ਆਇਓ ਘਰਿ ਪੂਤਾ

ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ

ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ

ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥

ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ

ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥

ਖਾਵਹੁ ਖਰਚਹੁ ਤੋਟਿ ਆਵੈ ਹਲਤ ਪਲਤ ਕੈ ਸੰਗੇ

ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥

ਗੂਜਰੀ ਮਹਲਾ

ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ

ਸੋ ਹਰਿ ਹਰਿ ਤੁਮੑ ਸਦ ਹੀ ਜਾਪਹੁ ਜਾ ਕਾ ਅੰਤੁ ਪਾਰੋ ॥੧॥

ਪੂਤਾ ਮਾਤਾ ਕੀ ਆਸੀਸ

ਨਿਮਖ ਬਿਸਰਉ ਤੁਮੑ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ

ਸਤਿਗੁਰੁ ਤੁਮੑ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ

ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥

ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ

ਰੰਗ ਤਮਾਸਾ ਪੂਰਨ ਆਸਾ ਕਬਹਿ ਬਿਆਪੈ ਚਿੰਤਾ ॥੩॥

ਭਵਰੁ ਤੁਮੑਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ

ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥

ਗੂਜਰੀ ਮਹਲਾ

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥

ਸਿਆਨਪ ਕਾਹੂ ਕਾਮਿ ਆਤ

ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ

ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ

ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥

ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ

ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ

ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥