ਗੂਜਰੀ ਮਹਲਾ

ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ

ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥

ਹਰਿ ਜਸੁ ਸਾਧਸੰਗਿ ਮਿਲਿ ਗਾਇਓ

ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ

ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ

ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥

ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਕਤਹੂੰ ਜਾਤਾ

ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥

ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ

ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥

ਗੂਜਰੀ ਮਹਲਾ

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ

ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥

ਗੁਰ ਹਰਿ ਬਿਨੁ ਕੋ ਬ੍ਰਿਥਾ ਦੁਖੁ ਕਾਟੈ

ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ

ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਆਇਆ

ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥

ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਬੂਝੀ

ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥

ਫਿਰਤ ਫਿਰਤ ਤੁਮੑਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ

ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥

ਗੂਜਰੀ ਮਹਲਾ ਪੰਚਪਦਾ ਘਰੁ

ਸਤਿਗੁਰ ਪ੍ਰਸਾਦਿ

ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ

ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਕਛਹੂ ਜਾਇਆ ॥੧॥

ਅਵਰ ਸਭ ਮਿਥਿਆ ਲੋਭ ਲਬੀ

ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ

ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ

ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨੑ ਪੇਖਤ ਹੀ ਕਾਲਿ ਗ੍ਰਸਿਆ ॥੨॥

ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ

ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥

ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ

ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥

ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ

ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਆਵੈ ਜਾਈ ॥੫॥੧॥੮॥