ਗੂਜਰੀ ਮਹਲਾ ਤਿਪਦੇ ਘਰੁ

ਸਤਿਗੁਰ ਪ੍ਰਸਾਦਿ

ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ

ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਆਵੈ ਜਾਈ ॥੧॥

ਹਰਿ ਜਪਿ ਮਾਇਆ ਬੰਧਨ ਤੂਟੇ

ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ

ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ

ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥

ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ

ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਜਾਈ ॥੩॥੧॥੯॥

ਗੂਜਰੀ ਮਹਲਾ ਦੁਪਦੇ ਘਰੁ

ਸਤਿਗੁਰ ਪ੍ਰਸਾਦਿ

ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ

ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥

ਠਾਕੁਰ ਐਸੋ ਨਾਮੁ ਤੁਮੑਾਰੋ

ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ

ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ

ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥

ਗੂਜਰੀ ਮਹਲਾ

ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ

ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਸਕਾਹਿ ਗਤਾ ॥੧॥

ਪ੍ਰਭ ਕੀ ਅਗਮ ਅਗਾਧਿ ਕਥਾ

ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ

ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ

ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥

ਗੂਜਰੀ ਮਹਲਾ

ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਆਇਓ

ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥੧॥

ਪ੍ਰਭ ਕੋ ਭਗਤਿ ਵਛਲੁ ਬਿਰਦਾਇਓ

ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥੧॥ ਰਹਾਉ

ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ

ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥

ਗੂਜਰੀ ਮਹਲਾ

ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਕੀਜੈ ਢੀਲਾ

ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥

ਮੋਹਨੁ ਪ੍ਰਾਨ ਮਾਨ ਰਾਗੀਲਾ

ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ

ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ

ਮਿਲਬੇ ਕੀ ਮਹਿਮਾ ਬਰਨਿ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥