( 50 )

ਸਿਰੀਰਾਗੁ ਮਹਲਾ

ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ

ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ

ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ

ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥

ਮੇਰੇ ਮਨ ਗੁਰ ਜੇਵਡੁ ਅਵਰੁ ਕੋਇ

ਦੂਜਾ ਥਾਉ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ

ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ

ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ

ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ

ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥

ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ

ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ

ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ

ਗੁਰੁ ਪਰਮੇਸਰੁ ਸੇਵਿਆ ਭੈ ਭੰਜਨੁ ਦੁਖ ਲਥੁ ॥੩॥

ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ

ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਲਾਗੈ ਡੰਡੁ

ਗੁਰ ਨਾਲਿ ਤੁਲਿ ਲਗਈ ਖੋਜਿ ਡਿਠਾ ਬ੍ਰਹਮੰਡੁ

ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥

ਸਿਰੀਰਾਗੁ ਮਹਲਾ

ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ

ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ

ਜਾਂਦੇ ਬਿਲਮ ਹੋਵਈ ਵਿਣੁ ਨਾਵੈ ਬਿਸਮਾਦੁ ॥੧॥

ਮੇਰੇ ਮਨ ਸਤਗੁਰ ਕੀ ਸੇਵਾ ਲਾਗੁ

ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ

ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ

ਲੋਭੀ ਜੰਤੁ ਜਾਣਈ ਭਖੁ ਅਭਖੁ ਸਭ ਖਾਇ

ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥

ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ

ਤ੍ਰਿਸਨਾ ਪੰਖੀ ਫਾਸਿਆ ਨਿਕਸੁ ਪਾਏ ਮਾਇ

ਜਿਨਿ ਕੀਤਾ ਤਿਸਹਿ ਜਾਣਈ ਫਿਰਿ ਫਿਰਿ ਆਵੈ ਜਾਇ ॥੩॥

ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ

ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ

ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥

ਸਿਰੀਰਾਗੁ ਮਹਲਾ ਘਰੁ

ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ

ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥

ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ

ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ

ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ

ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥

ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ

ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥

ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ

ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥