ਗੂਜਰੀ ਮਹਲਾ

ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ

ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥

ਠਾਕੁਰ ਤੁਝ ਬਿਨੁ ਬੀਆ ਹੋਰ

ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ

ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ

ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥

ਗੂਜਰੀ ਮਹਲਾ

ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ

ਸਾਧਸੰਗਤਿ ਕਉ ਜੋਹਿ ਸਾਕੈ ਮਲਿ ਮਲਿ ਧੋਵੈ ਪਾਇ ॥੧॥

ਅਬ ਮੋਹਿ ਆਇ ਪਰਿਓ ਸਰਨਾਇ

ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ

ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ

ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥

ਗੂਜਰੀ ਮਹਲਾ

ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ

ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥

ਜਾ ਤੇ ਘਾਲ ਬਿਰਥੀ ਜਾਈਐ

ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ

ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ

ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥

ਗੂਜਰੀ ਮਹਲਾ

ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ

ਜਾ ਕੀ ਸੇਵਾ ਨਿਫਲ ਹੋਵਤ ਖਿਨ ਮਹਿ ਕਰੇ ਉਧਾਰ ॥੧॥

ਮਨ ਮੇਰੇ ਚਰਨ ਕਮਲ ਸੰਗਿ ਰਾਚੁ

ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ

ਨਾਨਕ ਸਰਣਿ ਤੁਮੑਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ

ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥

ਗੂਜਰੀ ਮਹਲਾ

ਜਨ ਕੀ ਪੈਜ ਸਵਾਰੀ ਆਪ

ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ

ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ

ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥

ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ

ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥