ਗੂਜਰੀ ਮਹਲਾ

ਕਬਹੂ ਹਰਿ ਸਿਉ ਚੀਤੁ ਲਾਇਓ

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਗਾਇਓ ॥੧॥ ਰਹਾਉ

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਮੋਹਿ ਕਮਾਇਓ

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

ਗੂਜਰੀ ਮਹਲਾ

ਰਸਨਾ ਰਾਮ ਰਾਮ ਰਵੰਤ

ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥੧॥ ਰਹਾਉ

ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ

ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥੧॥

ਕਰਣ ਕਾਰਣ ਸੰਮ੍ਰਥ ਸ੍ਰੀਧਰ ਸਰਣਿ ਤਾ ਕੀ ਗਹੀ

ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥੨॥੧੭॥੨੬॥

ਗੂਜਰੀ ਮਹਲਾ ਘਰੁ ਚਉਪਦੇ

ਸਤਿਗੁਰ ਪ੍ਰਸਾਦਿ

ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ

ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥੧॥

ਰੇ ਚਿਤ ਚਰਣ ਕਮਲ ਅਰਾਧਿ

ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥੧॥ ਰਹਾਉ

ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ

ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥੨॥

ਕੋਟਿ ਜਤਨ ਉਪਾਵ ਮਿਥਿਆ ਕਛੁ ਆਵੈ ਕਾਮਿ

ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥੩॥

ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ

ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥੪॥੧॥੨੭॥

ਗੂਜਰੀ ਮਹਲਾ

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ

ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥

ਮੇਰੇ ਮਨ ਜਾਪਿ ਪ੍ਰਭ ਕਾ ਨਾਉ

ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ

ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ

ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥

ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ

ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥

ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ

ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥