ਗੂਜਰੀ ਮਹਲਾ

ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ

ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥

ਗੋਵਿੰਦ ਤੁਝ ਬਿਨੁ ਅਵਰੁ ਠਾਉ

ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ਰਹਾਉ

ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ

ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥

ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ

ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥

ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ

ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥੪॥੨॥੩੨॥

ਗੂਜਰੀ ਅਸਟਪਦੀਆ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ

ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥

ਚੇਤਹੁ ਬਾਸੁਦੇਉ ਬਨਵਾਲੀ

ਰਾਮੁ ਰਿਦੈ ਜਪਮਾਲੀ ॥੧॥ ਰਹਾਉ

ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ

ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥

ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ

ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥

ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ

ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਕਾਲਾ ॥੪॥

ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ

ਤਿਸੁ ਕਾਰਣਿ ਕੰਮੁ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥

ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ

ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥

ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ

ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥

ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ

ਉਪਦੇਸ ਗੁਰੂ ਮਮ ਪੁਨਹਿ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥