ਗੂਜਰੀ ਮਹਲਾ

ਜੀ ਨਾ ਹਮ ਉਤਮ ਨੀਚ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ

ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥

ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ

ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਜਮ ਕੀ ਬਾਕੀ ॥੧॥ ਰਹਾਉ

ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ

ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥

ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ

ਰੋਸੁ ਕਰੈ ਪ੍ਰਭੁ ਬਖਸ ਮੇਟੈ ਨਿਤ ਨਿਤ ਚੜੈ ਸਵਾਈ ॥੩॥

ਜੀ ਗੁਰ ਕੀ ਦਾਤਿ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ

ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਭਾਈ ॥੪॥

ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਅਧੂਆ ਰਾਈ

ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥

ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ

ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥

ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ

ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥

ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ

ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥