ਗੂਜਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ

ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥

ਜਪਿ ਮਨ ਨਾਮੁ ਹਰਿ ਸਰਣੀ

ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ

ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ

ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥

ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ

ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥

ਭਰਮਾਤਿ ਭਰਮੁ ਚੂਕਈ ਜਗੁ ਜਨਮਿ ਬਿਆਧਿ ਖਪੰ

ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥

ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ

ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥

ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ

ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥

ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥

ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ

ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥

ਗੂਜਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਨਿਰਤਿ ਕਰੀ ਇਹੁ ਮਨੁ ਨਚਾਈ

ਗੁਰ ਪਰਸਾਦੀ ਆਪੁ ਗਵਾਈ

ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥੧॥

ਨਾਚੁ ਰੇ ਮਨ ਗੁਰ ਕੈ ਆਗੈ

ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ਰਹਾਉ

ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ

ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥੨॥

ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਹੋਈ

ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਹੋਈ ॥੩॥

ਸੁਰਿ ਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ

ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥੪॥

ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ

ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥੫॥

ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ

ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥੬॥

ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਹੋਈ

ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥੭॥

ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ

ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥੮॥

ਇਕੁ ਦਮੁ ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ

ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥੯॥

ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ

ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥੧੦॥੧॥੬॥