ਗੂਜਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ

ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥

ਪਿਤਾ ਮੇਰੋ ਬਡੋ ਧਨੀ ਅਗਮਾ

ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ

ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ

ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥

ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ

ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥

ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ

ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥

ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ

ਲਖਿਮੀ ਕੇਤਕ ਗਨੀ ਜਾਈਐ ਗਨਿ ਸਕਉ ਸੀਕਾ ॥੫॥

ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ

ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥

ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ

ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥

ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ

ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

ਗੂਜਰੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ

ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥

ਹਰਿ ਗੋਪਾਲ ਗੁਰ ਗੋਬਿੰਦ

ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ

ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ

ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥

ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ

ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥

ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ

ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥

ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ

ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥

ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਚੀਰ

ਖਲ ਮੁਗਧ ਮੂੜ ਕਟਾਖੵ ਸ੍ਰੀਧਰ ਭਏ ਗੁਣ ਮਤਿ ਧੀਰ ॥੬॥

ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ

ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥

ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ

ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

ਗੂਜਰੀ ਕੀ ਵਾਰ ਮਹਲਾ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ਸਤਿਗੁਰ ਪ੍ਰਸਾਦਿ

ਸਲੋਕੁ ਮਃ

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ

ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ

ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ

ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥