ਮਃ

ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ

ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ

ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥

ਪਉੜੀ

ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ

ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ

ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ

ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ

ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥

ਸਲੋਕੁ ਮਃ

ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ

ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ

ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ

ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ

ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥

ਮਃ

ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ

ਕਪਟਿ ਕੀਤੈ ਹਰਿ ਪੁਰਖੁ ਭੀਜੈ ਨਿਤ ਵੇਖੈ ਸੁਣੈ ਸੁਭਾਇ

ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ

ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ

ਸਹਸਾ ਮੂਲਿ ਚੁਕਈ ਵਿਚਿ ਵਿਸਟਾ ਪਚੈ ਪਚਾਇ

ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ

ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥

ਪਉੜੀ

ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ

ਸਾਹਿਬੁ ਸੇਵਨੑਿ ਆਪਣਾ ਪੂਰੈ ਸਬਦਿ ਵੀਚਾਰਿ

ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ

ਹਰਿ ਕਾ ਮਹਲੁ ਤਿਨੑੀ ਪਾਇਆ ਜਿਨੑ ਹਉਮੈ ਵਿਚਹੁ ਮਾਰਿ

ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥

ਸਲੋਕੁ ਮਃ

ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ

ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ

ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ

ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ

ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥