ਮਃ

ਸਤਿਗੁਰੁ ਜਿਨਾ ਸੇਵਿਓ ਸਬਦਿ ਲਗੋ ਪਿਆਰੁ

ਸਹਜੇ ਨਾਮੁ ਧਿਆਇਆ ਕਿਤੁ ਆਇਆ ਸੰਸਾਰਿ

ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ

ਕੂੜੈ ਲਾਲਚਿ ਲਗਿਆ ਨਾ ਉਰਵਾਰੁ ਪਾਰੁ

ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥

ਪਉੜੀ

ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ

ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ

ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ

ਸਫਲੁ ਜਨਮੁ ਜਿਨੑੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ

ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥

ਸਲੋਕੁ ਮਃ

ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ

ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ

ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ

ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ

ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ

ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥

ਮਃ

ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ

ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ

ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ

ਜੋਗੀ ਜੰਗਮ ਸੰਨਿਆਸੀ ਭੁਲੇ ਓਨੑਾ ਅਹੰਕਾਰੁ ਬਹੁ ਗਰਬੁ ਵਧਾਇਆ

ਛਾਦਨੁ ਭੋਜਨੁ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ

ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ

ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥

ਪਉੜੀ

ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ

ਏਹ ਜਮ ਕੀ ਸਿਰਕਾਰ ਹੈ ਏਨੑਾ ਉਪਰਿ ਜਮ ਕਾ ਡੰਡੁ ਕਰਾਰਾ

ਮਨਮੁਖ ਜਮ ਮਗਿ ਪਾਈਅਨੑਿ ਜਿਨੑ ਦੂਜਾ ਭਾਉ ਪਿਆਰਾ

ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਪੂਕਾਰਾ

ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥

ਸਲੋਕੁ ਮਃ

ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ

ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ

ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ

ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥