ਮਃ

ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਆਵੈ ਜਾਇ

ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ

ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ

ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਜਾਇ ॥੨॥

ਪਉੜੀ

ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ

ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ

ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ

ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ

ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥

ਸਲੋਕੁ ਮਃ

ਵਾਹੁ ਵਾਹੁ ਆਪਿ ਅਖਾਇਦਾ ਗੁਰਸਬਦੀ ਸਚੁ ਸੋਇ

ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ

ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ

ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥

ਮਃ

ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ

ਪੂਰੈ ਸਬਦਿ ਪ੍ਰਭੁ ਮਿਲਿਆ ਆਈ

ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ

ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ

ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥

ਪਉੜੀ

ਬਜਰ ਕਪਾਟ ਕਾਇਆ ਗੜੑ ਭੀਤਰਿ ਕੂੜੁ ਕੁਸਤੁ ਅਭਿਮਾਨੀ

ਭਰਮਿ ਭੂਲੇ ਨਦਰਿ ਆਵਨੀ ਮਨਮੁਖ ਅੰਧ ਅਗਿਆਨੀ

ਉਪਾਇ ਕਿਤੈ ਲਭਨੀ ਕਰਿ ਭੇਖ ਥਕੇ ਭੇਖਵਾਨੀ

ਗੁਰਸਬਦੀ ਖੋਲਾਈਅਨੑਿ ਹਰਿ ਨਾਮੁ ਜਪਾਨੀ

ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

ਸਲੋਕੁ ਮਃ

ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ

ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ

ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ

ਵਾਹੁ ਵਾਹੁ ਕਰਮੀ ਬੋਲੈ ਬੋਲਾਇ

ਵਾਹੁ ਵਾਹੁ ਕਰਤਿਆ ਸੋਭਾ ਪਾਇ

ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥

ਮਃ

ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ

ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ

ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ

ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥

ਪਉੜੀ

ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ

ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ

ਅਗੈ ਨਾਉ ਜਾਤਿ ਜਾਇਸੀ ਮਨਮੁਖਿ ਦੁਖੁ ਖਾਤਾ

ਰਸਨਾ ਹਰਿ ਰਸੁ ਚਖਿਓ ਫੀਕਾ ਬੋਲਾਤਾ

ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥