ਪਉੜੀ

ਤਿਸੁ ਆਗੈ ਅਰਦਾਸਿ ਜਿਨਿ ਉਪਾਇਆ

ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ

ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ

ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ

ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥

ਸਲੋਕ ਮਃ

ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ

ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ

ਬਰਸਨਾ ਬਰਸੁ ਘਨਾ ਬਹੁੜਿ ਬਰਸਹਿ ਕਾਹਿ

ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥

ਮਃ

ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ

ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥

ਪਉੜੀ

ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ

ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ

ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ

ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ

ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥

ਸਲੋਕ ਮਃ

ਆਸਾ ਕਰਤਾ ਜਗੁ ਮੁਆ ਆਸਾ ਮਰੈ ਜਾਇ

ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥

ਮਃ

ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ

ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥

ਪਉੜੀ

ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ

ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ

ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ

ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ

ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ

ਰਾਗੁ ਗੂਜਰੀ ਵਾਰ ਮਹਲਾ

ਸਤਿਗੁਰ ਪ੍ਰਸਾਦਿ

ਸਲੋਕੁ ਮਃ

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ

ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ

ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ

ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ

ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥