ਮਃ

ਰਖੇ ਰਖਣਹਾਰਿ ਆਪਿ ਉਬਾਰਿਅਨੁ

ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ

ਹੋਆ ਆਪਿ ਦਇਆਲੁ ਮਨਹੁ ਵਿਸਾਰਿਅਨੁ

ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ

ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ

ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥

ਪਉੜੀ

ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ

ਸਚੋ ਸਚਾ ਸਚੁ ਸਚੁ ਨਿਹਾਰੀਐ

ਕੂੜੁ ਜਾਪੈ ਕਿਛੁ ਤੇਰੀ ਧਾਰੀਐ

ਸਭਸੈ ਦੇ ਦਾਤਾਰੁ ਜੇਤ ਉਪਾਰੀਐ

ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ

ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ

ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ

ਤੇਰੀ ਗਤਿ ਮਿਤਿ ਲਖੀ ਜਾਇ ਹਉ ਤੁਧੁ ਬਲਿਹਾਰੀਐ ॥੧॥

ਸਲੋਕੁ ਮਃ

ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ

ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ

ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ

ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥

ਮਃ

ਕਿਤੀ ਬੈਹਨੑਿ ਬੈਹਣੇ ਮੁਚੁ ਵਜਾਇਨਿ ਵਜ

ਨਾਨਕ ਸਚੇ ਨਾਮ ਵਿਣੁ ਕਿਸੈ ਰਹੀਆ ਲਜ ॥੨॥

ਪਉੜੀ

ਤੁਧੁ ਧਿਆਇਨੑਿ ਬੇਦ ਕਤੇਬਾ ਸਣੁ ਖੜੇ

ਗਣਤੀ ਗਣੀ ਜਾਇ ਤੇਰੈ ਦਰਿ ਪੜੇ

ਬ੍ਰਹਮੇ ਤੁਧੁ ਧਿਆਇਨੑਿ ਇੰਦ੍ਰ ਇੰਦ੍ਰਾਸਣਾ

ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ

ਪੀਰ ਪਿਕਾਬਰ ਸੇਖ ਮਸਾਇਕ ਅਉਲੀਏ

ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ

ਕੂੜਹੁ ਕਰੇ ਵਿਣਾਸੁ ਧਰਮੇ ਤਗੀਐ

ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥

ਸਲੋਕੁ ਮਃ

ਚੰਗਿਆਈਂ︀ ਆਲਕੁ ਕਰੇ ਬੁਰਿਆਈਂ︀ ਹੋਇ ਸੇਰੁ

ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥

ਮਃ

ਕਿਤੀਆ ਕੁਢੰਗ ਗੁਝਾ ਥੀਐ ਹਿਤੁ

ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥

ਪਉੜੀ

ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ

ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ

ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ

ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ

ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ

ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ

ਆਪਹੁ ਕਛੂ ਹੋਇ ਪ੍ਰਭ ਨਦਰਿ ਨਿਹਾਲੀਐ

ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥

ਸਲੋਕ ਮਃ

ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ

ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

ਮਃ

ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ

ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥