( 52 )

ਸਿਰੀਰਾਗੁ ਮਹਲਾ ਘਰੁ

ਤੇਰੈ ਭਰੋਸੈ ਪਿਆਰੇ ਮੈ ਲਾਡ ਲਡਾਇਆ

ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥੧॥

ਸੁਹੇਲਾ ਕਹਨੁ ਕਹਾਵਨੁ

ਤੇਰਾ ਬਿਖਮੁ ਭਾਵਨੁ ॥੧॥ ਰਹਾਉ

ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ

ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥੨॥

ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ

ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥੩॥

ਭਏ ਕਿਰਪਾਲ ਠਾਕੁਰ ਰਹਿਓ ਆਵਣ ਜਾਣਾ

ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥੪॥੨੭॥੯੭॥

ਸਿਰੀਰਾਗੁ ਮਹਲਾ ਘਰੁ

ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ

ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ

ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥੧॥

ਮੇਰੇ ਸਤਿਗੁਰਾ ਹਉ ਤੁਧੁ ਵਿਟਹੁ ਕੁਰਬਾਣੁ

ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤ ਨਾਮੁ ॥੧॥ ਰਹਾਉ

ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ

ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ

ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮ ਦਾਨੁ ॥੨॥

ਆਏ ਸੇ ਪਰਵਾਣੁ ਹਹਿ ਜਿਨ ਗੁਰੁ ਮਿਲਿਆ ਸੁਭਾਇ

ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ

ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥੩॥

ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ

ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ

ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕ ॥੪॥੨੮॥੯੮॥

ਸਿਰੀਰਾਗੁ ਮਹਲਾ

ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ

ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ

ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ

ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥੧॥

ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ

ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥੧॥ ਰਹਾਉ

ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ

ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਕੋਇ

ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ

ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ ॥੨॥

ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ

ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ

ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮ ਅਪਾਰੁ

ਗੁਰ ਕੀ ਮਹਿਮਾ ਅਗਮ ਹੈ ਕਿਆ ਕਥੇ ਕਥਨਹਾਰੁ ॥੩॥

ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ

ਪੂਰਬ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ

ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ

ਹਰਿ ਨਾਨਕ ਕਦੇ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ ॥੪॥੨੯॥੯੯॥