ਪਉੜੀ

ਤੇਰਾ ਕੀਤਾ ਹੋਇ ਕਾਹੇ ਡਰਪੀਐ

ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ

ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ

ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ

ਸਭੁ ਕਿਛੁ ਤਿਸ ਕੈ ਵਸਿ ਕੋਈ ਬਾਹਰਾ

ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ

ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ

ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥

ਸਲੋਕ ਮਃ

ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ

ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥

ਮਃ

ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ

ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਲਗੋ ਰੰਗੁ ॥੨॥

ਪਉੜੀ

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ

ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ

ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ

ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ

ਜੋ ਤੇਰੈ ਰੰਗਿ ਰਤੇ ਸੇ ਜੋਨਿ ਜੋਵਣਾ

ਅੰਤਰਿ ਬਾਹਰਿ ਇਕੁ ਨੈਣ ਅਲੋਵਣਾ

ਜਿਨੑੀ ਪਛਾਤਾ ਹੁਕਮੁ ਤਿਨੑ ਕਦੇ ਰੋਵਣਾ

ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥

ਸਲੋਕ ਮਃ

ਜੀਵਦਿਆ ਚੇਤਿਓ ਮੁਆ ਰਲੰਦੜੋ ਖਾਕ

ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥

ਮਃ

ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ

ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥

ਪਉੜੀ

ਆਦਿ ਜੁਗਾਦੀ ਆਪਿ ਰਖਣ ਵਾਲਿਆ

ਸਚੁ ਨਾਮੁ ਕਰਤਾਰੁ ਸਚੁ ਪਸਾਰਿਆ

ਊਣਾ ਕਹੀ ਹੋਇ ਘਟੇ ਘਟਿ ਸਾਰਿਆ

ਮਿਹਰਵਾਨ ਸਮਰਥ ਆਪੇ ਹੀ ਘਾਲਿਆ

ਜਿਨੑ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ

ਆਪੇ ਰਚਨੁ ਰਚਾਇ ਆਪੇ ਹੀ ਪਾਲਿਆ

ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ

ਗੁਰ ਪੂਰੇ ਕੀ ਟੇਕ ਨਾਨਕ ਸੰਮੑਾਲਿਆ ॥੧੯॥

ਸਲੋਕ ਮਃ

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ

ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ

ਪਾਏ ਮਨੋਰਥ ਸਭਿ ਜੋਨੀ ਨਹ ਭਵੈ

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥

ਮਃ

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ

ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ

ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ

ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ

ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥