ਪਉੜੀ

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਦਿਤੇ

ਪ੍ਰਭ ਦਾਸ ਕਾ ਦੁਖੁ ਖਵਿ ਸਕਹਿ ਫੜਿ ਜੋਨੀ ਜੁਤੇ

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ

ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

ਸਲੋਕ ਮਃ

ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ

ਨਾਨਕ ਨਾਮਿ ਧਿਆਇਐ ਬਿਘਨੁ ਲਾਗੈ ਕੋਇ ॥੧॥

ਮਃ

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥

ਪਉੜੀ

ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ

ਇਛ ਪੁੰਨੀ ਮਨਿ ਆਸ ਗਏ ਵਿਸੂਰਿਆ

ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ

ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ

ਸੂਖ ਸਹਜ ਆਨੰਦ ਵੁਠੇ ਤਿਤੁ ਘਰਿ

ਆਵਣ ਜਾਣ ਰਹੇ ਜਨਮੁ ਤਹਾ ਮਰਿ

ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ

ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ

ਰਾਗੁ ਗੂਜਰੀ ਭਗਤਾ ਕੀ ਬਾਣੀ

ਸਤਿਗੁਰ ਪ੍ਰਸਾਦਿ

ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ਦੂਜਾ

ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ

ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥

ਹਰਿ ਬਿਨੁ ਬੈਲ ਬਿਰਾਨੇ ਹੁਈਹੈ

ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ

ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਪੇਟ ਅਘਈਹੈ

ਜਨ ਭਗਤਨ ਕੋ ਕਹੋ ਮਾਨੋ ਕੀਓ ਅਪਨੋ ਪਈਹੈ ॥੨॥

ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ

ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥

ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ

ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥

ਗੂਜਰੀ ਘਰੁ

ਮੁਸਿ ਮੁਸਿ ਰੋਵੈ ਕਬੀਰ ਕੀ ਮਾਈ

ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥

ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ

ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ

ਜਬ ਲਗੁ ਤਾਗਾ ਬਾਹਉ ਬੇਹੀ

ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥

ਓਛੀ ਮਤਿ ਮੇਰੀ ਜਾਤਿ ਜੁਲਾਹਾ

ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥

ਕਹਤ ਕਬੀਰ ਸੁਨਹੁ ਮੇਰੀ ਮਾਈ

ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥