ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ

ਸਤਿਗੁਰ ਪ੍ਰਸਾਦਿ

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ

ਹਿਰਦੈ ਕਮਲੁ ਘਟਿ ਬ੍ਰਹਮੁ ਚੀਨੑਾ ਕਾਹੇ ਭਇਆ ਸੰਨਿਆਸੀ ॥੧॥

ਭਰਮੇ ਭੂਲੀ ਰੇ ਜੈ ਚੰਦਾ

ਨਹੀ ਨਹੀ ਚੀਨੑਿਆ ਪਰਮਾਨੰਦਾ ॥੧॥ ਰਹਾਉ

ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ

ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਪਾਇਆ ॥੨॥

ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ

ਲਖ ਚਉਰਾਸੀਹ ਜਿਨੑਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥

ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ

ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥

ਗੂਜਰੀ

ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ

ਸਰਪ ਜੋਨਿ ਵਲਿ ਵਲਿ ਅਉਤਰੈ ॥੧॥

ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ਰਹਾਉ

ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ

ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥

ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ

ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥

ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ

ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥

ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ

ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ

ਸਤਿਗੁਰ ਪ੍ਰਸਾਦਿ

ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ

ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥

ਕੇਵਲ ਰਾਮ ਨਾਮ ਮਨੋਰਮੰ

ਬਦਿ ਅੰਮ੍ਰਿਤ ਤਤ ਮਇਅੰ

ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ

ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ

ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥

ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ

ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥

ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ

ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥

ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ

ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥