ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਰਾਗੁ ਦੇਵਗੰਧਾਰੀ ਮਹਲਾ ਘਰੁ

ਸੇਵਕ ਜਨ ਬਨੇ ਠਾਕੁਰ ਲਿਵ ਲਾਗੇ

ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਰਹਾਉ

ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ

ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥

ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ

ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਲਾਗੇ ॥੨॥੧॥

ਦੇਵਗੰਧਾਰੀ

ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ

ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ

ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ

ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥

ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ

ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥

ਦੇਵਗੰਧਾਰੀ

ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ

ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥੧॥ ਰਹਾਉ

ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ

ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥

ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ

ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥